ਸਿੱਖ ਨੌਜਵਾਨਾਂ ਦੀ ਮਦਦ ਲਈ ਯੰਗ ਪ੍ਰੋਗਰੈਸਿਵ ਸਿੱਖ ਫੋਰਮ 18 ਸਤੰਬਰ ਨੂੰ ਹੋਵੇਗੀ ਲਾਂਚ
ਸਿੱਖ ਨੌਜਵਾਨਾਂ ਦੀ ਮਦਦ ਲਈ ਯੰਗ ਪ੍ਰੋਗਰੈਸਿਵ ਸਿੱਖ ਫੋਰਮ 18 ਸਤੰਬਰ ਨੂੰ ਹੋਵੇਗੀ ਲਾਂਚ,ਨਵੀਂ ਦਿੱਲੀ: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਨੌਜਵਾਨਾਂ ਦੀ ਮਦਦ ਲਈ ਯੰਗ ਪ੍ਰੋਗਰੈਸਿਵ ਸਿੱਖ ਫੋਰਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਜੋ ਸਿੱਖ ਨੌਜਵਾਨਾਂ ਲਈ ਕਾਰਗਾਰ ਸਿੱਧ ਹੋਵੇਗੀ। ਇਸ ਫੋਰਮ ਦੇ ਸਬੰਧ ‘ਚ 18 ਸਤੰਬਰ 2019 ਦਿਨ ਬੁੱਧਵਾਰ ਨੂੰ ਗੋਦਾਵਰੀ ਆਡੀਟੋਰੀਅਮ, ਆਂਧਰਾ ਐਸੋਸੀਏਸ਼ਨ, ਲੋਧੀ ਰੋਡ ਨਵੀਂ ਦਿੱਲੀ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ। ਜਿਸ ਦੌਰਾਨ ਇਸ ਫੋਰਮ ਨੂੰ ਲਾਂਚ ਕੀਤਾ ਜਾਵੇਗਾ। ਇਸ ਸਮਾਗਮ ‘ਚ ਡਾ. ਜਸਪਾਲ ਸਿੰਘ, ਰਾਜਾ ਰਾਜਿੰਦਰ ਸਿੰਘ , ਡਾ, ਐੱਸ.ਪੀ ਸਿੰਘ ਓਬਰਾਏ, ਸ੍ਰ. ਤਰਲੋਚਨ ਸਿੰਘ, ਡਾ. ਰਾਜਿੰਦਰ ਸਿੰਘ, ਐਸ.ਪੀ.ਆਸ ਪਸਰੀਚਾ ਅਤੇ ਡਾ. ਦਮਨਜੀਤ ਸੰਧੂ ਜਿਹੀਆਂ ਉੱਘੀਆਂ ਸਖਸ਼ੀਅਤਾਂ ਸ਼ਮੂਲੀਅਤ ਕਰਨਗੀਆਂ। ਇਸ ਸਬੰਧੀ ਇਸ ਸੰਸਥਾ ਦੇ ਸਰਪ੍ਰਸਤ ਡਾ. ਪ੍ਰਭਲੀਨ ਸਿੰਘ ਦਾ ਕਹਿਣਾ ਹੈ ਕਿ ਇਸ ਫੋਰਮ ‘ਚ ਦੁਨੀਆ ਭਰ ‘ਚੋਂ ਅਲੱਗ-ਅਲੱਗ ਖੇਤਰਾਂ ‘ਚੋਂ ਯੰਗ ਅਚੀਵਰ ਸਿੱਖ ਨੌਜਵਾਨਾਂ ਨੂੰ ਨਾਲ ਜੋੜਿਆ ਹੈ।